< زَكَريَّا 4 >
فَرَجَعَ ٱلْمَلَاكُ ٱلَّذِي كَلَّمَنِي وَأَيْقَظَنِي كَرَجُلٍ أُوقِظَ مِنْ نَوْمِهِ. | ١ 1 |
੧ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਫੇਰ ਮੁੜਿਆ ਅਤੇ ਉਹ ਨੇ ਮੈਨੂੰ ਉਸ ਮਨੁੱਖ ਵਾਂਗੂੰ ਜਗਾਇਆ ਜਿਹੜਾ ਆਪਣੀ ਨੀਂਦ ਤੋਂ ਜਾਗਦਾ ਹੈ।
وَقَالَ لِي: «مَاذَا تَرَى؟» فَقُلْتُ: «قَدْ نَظَرْتُ وَإِذَا بِمَنَارَةٍ كُلُّهَا ذَهَبٌ، وَكُوزُهَا عَلَى رَأْسِهَا، وَسَبْعَةُ سُرُجٍ عَلَيْهَا، وَسَبْعُ أَنَابِيبَ لِلسُّرْجِ ٱلَّتِي عَلَى رَأْسِهَا. | ٢ 2 |
੨ਉਸ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਦੇਖਿਆ ਤਾਂ ਵੇਖੋ, ਇੱਕ ਸ਼ਮਾਦਾਨ ਸੰਪੂਰਣ ਸੋਨੇ ਦਾ ਸੀ, ਉਹ ਦੇ ਸਿਰ ਉੱਤੇ ਇੱਕ ਕਟੋਰਾ ਸੀ, ਉਸ ਉੱਤੇ ਸੱਤ ਦੀਵੇ ਸਨ ਅਤੇ ਉਹਨਾਂ ਦੀਵਿਆਂ ਲਈ ਸੱਤ-ਸੱਤ ਨਾਲੀਆਂ ਸਨ, ਜਿਹੜੀਆਂ ਉਸ ਦੇ ਸਿਰ ਉੱਤੇ ਸਨ।
وَعِنْدَهَا زَيْتُونَتَانِ، إِحْدَاهُمَا عَنْ يَمِينِ ٱلْكُوزِ، وَٱلْأُخْرَى عَنْ يَسَارِهِ». | ٣ 3 |
੩ਉਸ ਦੇ ਕੋਲ ਜ਼ੈਤੂਨ ਦੇ ਦੋ ਦਰੱਖਤ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਸਨ।
فَأَجَبْتُ وَقُلْتُ لِلْمَلَاكِ ٱلَّذِي كَلَّمَنِي قَائِلًا: «مَا هَذِهِ يَا سَيِّدِي؟» | ٤ 4 |
੪ਫੇਰ ਮੈਂ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕਿ ਹੇ ਮਾਲਕ, ਇਹ ਕੀ ਹਨ?
فَأَجَابَ ٱلْمَلَاكُ ٱلَّذِي كَلَّمَنِي وَقَالَ لِي: «أَمَا تَعْلَمُ مَا هَذِهِ؟» فَقُلْتُ: «لَا يَا سَيِّدِي». | ٥ 5 |
੫ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਨਹੀਂ, ਮੇਰੇ ਪ੍ਰਭੂ।
فَأَجَابَ وَكَلَّمَنِي قَائِلًا: «هَذِهِ كَلِمَةُ ٱلرَّبِّ إِلَى زَرُبَّابِلَ قَائِلًا: لَا بِٱلْقُدْرَةِ وَلَا بِٱلْقُوَّةِ، بَلْ بِرُوحِي قَالَ رَبُّ ٱلْجُنُودِ. | ٦ 6 |
੬ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।
مَنْ أَنْتَ أَيُّهَا ٱلْجَبَلُ ٱلْعَظِيمُ؟ أَمَامَ زَرُبَّابِلَ تَصِيرُ سَهْلًا! فَيُخْرِجُ حَجَرَ ٱلزَّاوِيَةِ بَيْنَ ٱلْهَاتِفِينَ: كَرَامَةً، كَرَامَةً لَهُ». | ٧ 7 |
੭ਹੇ ਵੱਡੇ ਪਰਬਤ, ਤੂੰ ਕੀ ਹੈਂ? ਤੂੰ ਜ਼ਰੂੱਬਾਬਲ ਦੇ ਅੱਗੇ ਮੈਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ!
وَكَانَتْ إِلَيَّ كَلِمَةُ ٱلرَّبِّ قَائِلًا: | ٨ 8 |
੮ਤਾਂ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
«إِنَّ يَدَيْ زَرُبَّابِلَ قَدْ أَسَّسَتَا هَذَا ٱلْبَيْتَ، فَيَدَاهُ تُتَمِّمَانِهِ، فَتَعْلَمُ أَنَّ رَبَّ ٱلْجُنُودِ أَرْسَلَنِي إِلَيْكُمْ». | ٩ 9 |
੯ਜ਼ਰੂੱਬਾਬਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਇਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਗਾ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
لِأَنَّهُ مَنِ ٱزْدَرَى بِيَوْمِ ٱلْأُمُورِ ٱلصَّغِيرَةِ. فَتَفْرَحُ أُولَئِكَ ٱلسَّبْعُ، وَيَرَوْنَ ٱلزِّيجَ بِيَدِ زَرُبَّابِلَ. إِنَّمَا هِيَ أَعْيُنُ ٱلرَّبِّ ٱلْجَائِلَةُ فِي ٱلْأَرْضِ كُلِّهَا. | ١٠ 10 |
੧੦ਉਹ ਕੌਣ ਹੈ ਜਿਸ ਨੇ ਛੋਟੀਆਂ ਗੱਲਾਂ ਦੇ ਦਿਨ ਦੀ ਨਿਰਾਦਰੀ ਕੀਤੀ ਹੋਵੇ? ਉਹ ਅਨੰਦ ਹੋਣਗੇ ਅਤੇ ਜ਼ਰੂੱਬਾਬਲ ਦੇ ਹੱਥ ਵਿੱਚ ਸਾਹਲ ਨੂੰ ਵੇਖਣਗੇ, ਇਹ ਯਹੋਵਾਹ ਦੀਆਂ ਸੱਤ ਅੱਖਾਂ ਹਨ, ਜਿਹੜੀਆਂ ਸਾਰੀ ਧਰਤੀ ਵਿੱਚ ਨੱਠੀਆਂ ਫਿਰਦੀਆਂ ਹਨ।
فَأَجَبْتُ وَقُلْتُ لَهُ: «مَا هَاتَانِ ٱلزَّيْتُونَتَانِ عَنْ يَمِينِ ٱلْمَنَارَةِ وَعَنْ يَسَارِهَا؟» | ١١ 11 |
੧੧ਤਦ ਮੈਂ ਉਸ ਨੂੰ ਕਿਹਾ ਕਿ ਇਹ ਦੋ ਜ਼ੈਤੂਨ ਦੇ ਦਰੱਖਤ ਜਿਹੜੇ ਸ਼ਮਾਦਾਨ ਦੇ ਸੱਜੇ ਅਤੇ ਖੱਬੇ ਪਾਸੇ ਉੱਤੇ ਹਨ ਕੀ ਹਨ?
وَأَجَبْتُ ثَانِيَةً وَقُلْتُ لَهُ: «مَا فَرْعَا ٱلزَّيْتُونِ ٱللَّذَانِ بِجَانِبِ ٱلْأَنَابِيبِ مِنْ ذَهَبٍ، ٱلْمُفْرِغَانِ مِنْ أَنْفُسِهِمَا ٱلذَّهَبِيَّ؟» | ١٢ 12 |
੧੨ਫੇਰ ਦੂਜੀ ਵਾਰ ਮੈਂ ਉਸ ਨੂੰ ਕਿਹਾ ਕਿ ਜ਼ੈਤੂਨ ਦੀਆਂ ਇਹ ਦੋ ਟਹਿਣੀਆਂ ਕੀ ਹਨ, ਜਿਹੜੀਆਂ ਸੋਨੇ ਦੀਆਂ ਦੋਹਾਂ ਨਾਲੀਆਂ ਦੇ ਬਰਾਬਰ ਤੇ ਹਨ ਜਿਨ੍ਹਾਂ ਦੇ ਰਾਹੀਂ ਸੁਨਹਿਲਾ ਤੇਲ ਨਿੱਕਲਦਾ ਹੈ?
فَأَجَابَنِي قَائِلًا: «أَمَا تَعْلَمُ مَا هَاتَانِ؟» فَقُلْتُ: «لَا يَا سَيِّدِي». | ١٣ 13 |
੧੩ਉਸ ਮੈਨੂੰ ਕਿਹਾ, ਕੀ ਤੂੰ ਨਹੀਂ ਜਾਣਦਾ ਕਿ ਇਹ ਕੀ ਹਨ? ਮੈਂ ਕਿਹਾ, ਹੇ ਮੇਰੇ ਪ੍ਰਭੂ, ਨਹੀਂ
فَقَالَ: «هَاتَانِ هُمَا ٱبْنَا ٱلزَّيْتِ ٱلْوَاقِفَانِ عِنْدَ سَيِّدِ ٱلْأَرْضِ كُلِّهَا». | ١٤ 14 |
੧੪ਉਸ ਕਿਹਾ, ਇਹ ਤੇਲ ਨਾਲ ਮਸਹ ਹੋਏ ਦੋ ਪੁਰਖ ਹਨ, ਜੋ ਸਾਰੀ ਧਰਤੀ ਦੇ ਮਾਲਕ ਦੇ ਹਜ਼ੂਰ ਖੜੇ ਰਹਿੰਦੇ ਹਨ।