< 2 ਰਾਜਿਆਂ 18 >

1 ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ।
Treće godine kraljevanja Hošee, sina Elina, u Izraelu, postao je judejskim kraljem Ezekija, sin Ahazov.
2 ਜਦ ਉਹ ਰਾਜ ਕਰਨ ਲੱਗਾ ਤਾਂ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਅਬਿਯਾਹ ਸੀ, ਜੋ ਜ਼ਕਰਯਾਹ ਦੀ ਧੀ ਸੀ।
Bilo mu je dvadeset i pet godina kad se zakraljio. Kraljevao je dvadeset i devet godina u Jeruzalemu. Materi mu je bilo ime Abija, Zaharijina kći.
3 ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
Činio je što je pravo u očima Jahvinim, sasvim kao njegov otac David.
4 ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।
On je uklonio uzvišice, srušio je stupove, sasjekao je ašere i razbio zmiju od mjedi koju bijaše načinio Mojsije. Izraelci su joj sve do tada prinosili žrtve. Zvali su je Nehuštan.
5 ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ।
Pouzdavao se u Jahvu, Boga Izraelova. Ni prije njega ni poslije njega ne bijaše mu ravna među kraljevima judejskim.
6 ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ।
Prionuo je uz Jahvu i nikada se nije okrenuo od njega. Držao je sve zapovijedi što ih je Jahve dao preko Mojsija.
7 ਯਹੋਵਾਹ ਉਸ ਦੇ ਅੰਗ-ਸੰਗ ਰਿਹਾ ਅਤੇ ਜਿੱਥੇ ਕਿਤੇ ਉਹ ਗਿਆ ਉਸ ਦਾ ਜਾਣਾ ਸਫ਼ਲ ਹੋਇਆ ਅਤੇ ਉਹ ਅੱਸ਼ੂਰ ਦੇ ਰਾਜਾ ਤੋਂ ਬੇਮੁੱਖ ਹੋ ਗਿਆ ਅਤੇ ਉਹ ਦੇ ਅਧੀਨ ਨਾ ਰਿਹਾ।
I Jahve bijaše s njim, pomagaše ga u svim njegovim pothvatima. Pobunio se protiv asirskog kralja i nije mu više bio podložan.
8 ਉਸੇ ਨੇ ਹੀ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਹ ਦੀਆਂ ਹੱਦਾਂ ਤੱਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੱਕ ਮਾਰਿਆ।
On je potukao Filistejce do Gaze, opustošio njihovo područje od stražarskih kula sve do utvrđenih gradova.
9 ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ।
Četvrte godine vladavine Ezekijine, a to je bila sedma godina kraljevanja izraelskog kralja Hošee, sina Elina, napade asirski kralj Salmanasar Samariju i opsjede je.
10 ੧੦ ਅਤੇ ਤਿੰਨਾਂ ਸਾਲਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਰਾਜ ਦੇ ਛੇਵੇਂ ਸਾਲ ਜੋ ਇਸਰਾਏਲ ਦੇ ਰਾਜਾ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਸਾਮਰਿਯਾ ਲੈ ਲਿਆ ਗਿਆ।
Osvojio ju je nakon tri godine. Šeste godine Ezekijine vladavine, a devete godine izraelskog kralja Hošee, pala je Samarija.
11 ੧੧ ਸੋ ਅੱਸ਼ੂਰ ਦਾ ਰਾਜਾ ਇਸਰਾਏਲ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਹ ਵਿੱਚ ਅਤੇ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
Asirski je kralj odveo Izraelce u sužanjstvo u Asiriju i naselio ih u Halahu, na Haboru, rijeci gozanskoj, i u medijskim gradovima.
12 ੧੨ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ। ਉਹ ਸਭ ਕੁਝ ਜਿਸ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ।
Bijaše to stoga što nisu poslušali glas Jahve, Boga svoga, i što su prekršili njegov Savez i sve što im je naredio Mojsije, sluga Jahvin. Nisu ništa slušali niti vršili.
13 ੧੩ ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
Četrnaeste godine Ezekijina kraljevanja asirski kralj Sanherib napade utvrđene judejske gradove i osvoji ih.
14 ੧੪ ਤਦ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜਾ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਕਿ ਮੇਰੇ ਕੋਲੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾ। ਜੋ ਕੁਝ ਤੂੰ ਮੇਰੇ ਉੱਤੇ ਰੱਖੇਂ ਉਹ ਨੂੰ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਰਾਜਾ ਨੇ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਲਈ ਠਹਿਰਾ ਦਿੱਤਾ।
Tada judejski kralj Ezekija poruči asirskom kralju u Lakiš: “Pogriješio sam! Obustavi svoje napade na me. Snosit ću sve što mi nametneš.” Asirski kralj zatraži od Ezekije, judejskog kralja, tri stotine talenata srebra i trideset talenata zlata.
15 ੧੫ ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ।
I dade Ezekija sve srebro što se našlo u Domu Jahvinu i u riznicama kraljevskog dvora.
16 ੧੬ ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਤੇ ਥਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ, ਲਹਾ ਲਿਆ ਅਤੇ ਅੱਸ਼ੂਰ ਦੇ ਰਾਜਾ ਨੂੰ ਦੇ ਦਿੱਤਾ।
U to je vrijeme Ezekija obio vrata i vratnice na Svetištu Jahvinu što ih bijaše pozlatio on sam, judejski kralj Ezekija, i posla to asirskom kralju.
17 ੧੭ ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ
Asirski je kralj poslao iz Lakiša u Jeruzalem kralju Ezekiji vrhovnog zapovjednika vojske, velikog dvoranina i peharnika s jakom vojskom. Krenuše oni, a kad su stigli u Jeruzalem, stadoše kod vodovoda Gornjeg ribnjaka, na putu u Valjarevo polje.
18 ੧੮ ਤਦ ਉਨ੍ਹਾਂ ਨੇ ਰਾਜਾ ਨੂੰ ਆਵਾਜ਼ ਦਿੱਤੀ ਅਤੇ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।
Oni pozvaše kralja. Pred njim je izašao upravitelj dvora Elijakim, sin Hilkijin, pisar Šebna i savjetnik Joah, sin Asafov.
19 ੧੯ ਤਾਂ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ ਕਿ ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈਂ?
Veliki peharnik reče im: “Kažite Ezekiji: 'Ovako veli veliki kralj, kralj asirski: kakvo je to pouzdanje u koje se uzdaš?
20 ੨੦ ਤੂੰ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਕਿ ਯੁੱਧ ਲਈ ਮੇਰੇ ਕੋਲ ਜੁਗਤ ਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ, ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
Misliš li da su prazne riječi već savjet i snaga za rat? U koga se uzdaš da si se pobunio protiv mene?
21 ੨੧ ਹੁਣ ਵੇਖ ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ, ਅਜਿਹਾ ਹੀ ਕਰਦਾ ਹੈ।
Eto, oslanjaš se na Egipat, na slomljenu trsku koja probada i prodire dlan onomu tko se na nju nasloni. Takav je faraon, kralj egipatski, svima koji se uzdaju u njega.'
22 ੨੨ ਪਰ ਜੇ ਤੁਸੀਂ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਹੈ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
Možda ćete mi odgovoriti: 'Uzdamo se u Jahvu, Boga svojega.' Ali nije li njemu Ezekija uklonio uzvišice i žrtvenike i zapovjedio Judejcima i Jeruzalemu: 'Samo se pred ovim žrtvenikom u Jeruzalemu klanjajte.'
23 ੨੩ ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
Hajde, okladi se s mojim gospodarom, asirskim kraljem: dat ću ti dvije tisuće konja ako mogneš naći jahače za njih!
24 ੨੪ ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਵੀ ਮੂੰਹ ਫੇਰ ਸਕੇਂਗਾ? ਜਦ ਕਿ ਤੂੰ ਆਪਣੀ ਵੱਲੋਂ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
Kako ćeš onda odoljeti jednome jedinom od najmanjih slugu moga gospodara? Ali se ti uzdaš u Egipat da će ti dati kola i konjanika.
25 ੨੫ ਕੀ ਮੈਂ ਯਹੋਵਾਹ ਦੇ ਹੁਕਮ ਤੋਂ ਬਾਹਰ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਹੀ ਮੈਨੂੰ ਆਖਿਆ ਕਿ ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
Naposljetku, zar sam ja mimo volju Jahvinu krenuo protiv ovoga mjesta da ga razorim? Sam mi je Jahve rekao: 'Idi na tu zemlju i razori je!'”
26 ੨੬ ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
Elijakim, Šebna i Joah rekoše velikom peharniku: “Molimo te, govori svojim slugama aramejski, jer mi razumijemo; ne govori s nama judejski da čuje narod koji je na zidinama!”
27 ੨੭ ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਦੇ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
Ali im veliki peharnik odgovori: “Zar me moj gospodar poslao da ovo kažem tvome gospodaru i tebi, a ne upravo onim ljudima koji sjede na zidinama, osuđeni da s vama jedu svoju nečist i piju svoju mokraću?”
28 ੨੮ ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਤੇ ਇਹ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦਾ ਬਚਨ ਸੁਣ ਲਵੋ!
Tada se veliki peharnik uspravi i u sav glas povika na judejskom ove riječi: “Čujte riječ velikoga kralja, kralja asirskog!
29 ੨੯ ਰਾਜਾ ਇਸ ਤਰ੍ਹਾਂ ਆਖਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ, ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸਕੇਗਾ।
Ovako veli kralj: 'Neka vas Ezekija ne zavarava, jer vas ne može izbaviti iz moje ruke.
30 ੩੦ ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
Neka vas Ezekija ne hrabri pouzdanjem u Jahvu govoreći: Jahve će nas sigurno izbaviti, ovaj grad neće pasti u ruke kralju asirskom.'
31 ੩੧ ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
Ne slušajte Ezekije, jer ovako veli asirski kralj: 'Sklopite mir sa mnom, predajte mi se, pa neka svaki od vas jede plodove iz svoga vinograda i sa svoje smokve i neka pije vode iz svojega studenca
32 ੩੨ ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।
dok ne dođem i ne odvedem vas u zemlju kao što je vaša, u zemlju pšenice i mošta, u zemlju kruha i vinograda, u zemlju ulja i meda da biste živjeli i da ne pomrete. Ne dajte da vas Ezekija zaludi govoreći vam: Jahve će vas izbaviti.'
33 ੩੩ ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜਾ ਦੇ ਹੱਥੋਂ ਕਦੀ ਛੁਡਾਇਆ ਹੈ?
Jesu li bogovi drugih naroda izbavili svoje zemlje iz ruku asirskoga kralja?
34 ੩੪ ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
Gdje su bogovi hamatski i arpadski, gdje su bogovi sefarvajimski, henski i ivski, gdje su bogovi samarijski da izbave Samariju iz ruke moje?
35 ੩੫ ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਕਿ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?
Koji su među svim bogovima tih zemalja izbavili svoju zemlju iz moje ruke da bi Jahve izbavio Jeruzalem iz ruke moje?”
36 ੩੬ ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਦੇਣਾ ਹੀ ਨਹੀਂ।
Šutjeli su i ni riječi mu nisu odgovorili, jer kralj bijaše zapovjedio: “Ne odgovarajte mu!”
37 ੩੭ ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।
Upravitelj dvora Elijakim, sin Hilkijin, pisar Šebna i savjetnik Joah, sin Asafov, dođoše k Ezekiji, razdrijevši haljine, i saopćiše mu riječi velikoga peharnika

< 2 ਰਾਜਿਆਂ 18 >