< ਕੂਚ 1 >

1 ਹੁਣ ਇਸਰਾਏਲ ਦੇ ਪੁੱਤਰਾਂ ਦੇ ਨਾਮ, ਜਿਹੜੇ ਮਿਸਰ ਵਿੱਚ ਇੱਕ-ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਨਾਲ ਆਏ ਸੋ ਇਹ ਹਨ;
Ovo su imena sinova Izrailjevijeh koji doðoše u Misir, doðoše s Jakovom, svaki sa svojom porodicom:
2 ਰਊਬੇਨ ਸ਼ਿਮਓਨ ਲੇਵੀ ਯਹੂਦਾਹ
Ruvim, Simeun, Levije i Juda,
3 ਯਿੱਸਾਕਾਰ ਜ਼ਬੂਲੁਨ ਬਿਨਯਾਮੀਨ
Isahar, Zavulon i Venijamin,
4 ਦਾਨ ਨਫ਼ਤਾਲੀ ਗਾਦ ਅਤੇ ਆਸ਼ੇਰ।
Dan i Neftalim, Gad i Asir.
5 ਇਸ ਤਰ੍ਹਾਂ ਇਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿੱਕਲੇ ਸੱਤਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ।
A svega bijaše ih od bedara Jakovljevijeh sedamdeset duša s Josifom, koji bješe u Misiru.
6 ਯੂਸੁਫ਼, ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ।
A Josif umrije i sva braæa njegova i sav onaj naraštaj.
7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।
I sinovi Izrailjevi narodiše se i umnožiše se, i napredovaše i osiliše veoma, da ih se zemlja napuni.
8 ਤਦ ਮਿਸਰ ਵਿੱਚ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।
Tada nasta nov car u Misiru, koji ne znadijaše za Josifa;
9 ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਡੇ ਨਾਲੋਂ ਵਧੀਕ ਅਤੇ ਬਲਵੰਤ ਹਨ।
I reèe narodu svojemu: gle, narod sinova Izrailjevijeh veæi je i silniji od nas.
10 ੧੦ ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ।
Nego hajde mudro da postupamo s njima, da se ne množe, i kad nastane rat da ne pristanu s neprijateljima našim i ne udare na nas i ne otidu iz zemlje.
11 ੧੧ ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
I postaviše nad njima nastojnike da ih muèe teškim poslovima; i graðaše narod Izrailjev Faraonu gradove Pitom i Ramesu.
12 ੧੨ ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ।
Ali što ga više muèahu to se više množaše i napredovaše, da se grožahu od sinova Izrailjevijeh.
13 ੧੩ ਉਪਰੰਤ ਮਿਸਰੀ ਇਸਰਾਏਲੀਆਂ ਤੋਂ ਸਖ਼ਤੀ ਨਾਲ ਟਹਿਲ ਕਰਾਉਣ ਲੱਗੇ।
I žestoko nagonjahu Misirci sinove Izrailjeve na poslove,
14 ੧੪ ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।
I zagrèivahu im život teškim poslovima, blatom i opekama i svakim radom u polju, i svakim drugim poslom, na koji ih žestoko nagonjahu.
15 ੧੫ ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ
I još zapovjedi car Misirski babicama Jevrejskim, od kojih jednoj bješe ime Sefora a drugoj Fuva,
16 ੧੬ ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।
I reèe: kad babièite Jevrejke, i u poroðaju vidite da je muško, ubijte ga, a kad bude žensko, nek ostane živo.
17 ੧੭ ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ, ਉਹ ਮੁੰਡਿਆਂ ਨੂੰ ਜਿਉਂਦੇ ਰੱਖਦੀਆਂ ਸਨ।
Ali se babice bojahu Boga, i ne èinjahu kako im reèe car Misirski, nego ostavljahu djecu u životu.
18 ੧੮ ਤਦ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸੀਂ ਇਹ ਗੱਲ ਕਿਉਂ ਕੀਤੀ ਕਿ ਮੁੰਡਿਆਂ ਨੂੰ ਜਿਉਂਦੇ ਰਹਿਣ ਦਿੱਤਾ?
A car Misirski dozva babice, i reèe im: zašto to èinite, te ostavljate u životu mušku djecu?
19 ੧੯ ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।
A babice rekoše Faraonu: Jevrejke nisu kao žene Misirke; jaèe su; dok im doðe babica, one veæ rode.
20 ੨੦ ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ।
I Bog uèini dobro babicama; i narod se umnoži i osili veoma;
21 ੨੧ ਇਸ ਤਰ੍ਹਾਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ।
I što se babice bojahu Boga, naèini im kuæe.
22 ੨੨ ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।
Tada zapovjedi Faraon svemu narodu svojemu govoreæi: svakoga sina koji se rodi bacite u vodu, a kæeri sve ostavljajte u životu.

< ਕੂਚ 1 >