< ਮੀਕਾਹ 2 >

1 ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।
Oh azok kik jogtalanságot gondolnak ki és rosszat cselekesznek fekvőhelyeiken; a reggel virradtakor megcselekszik, mert van rá mód a kezükben.
2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ। ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ।
Megkívánnak mezőket és elrabolják, házakat, és elveszik; kifosztják a férfit és házát, embert és birtokát.
3 ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਘਰਾਣੇ ਉੱਤੇ ਅਜਿਹੀ ਬਿਪਤਾ ਸੋਚਦਾ ਹਾਂ, ਜਿਸ ਤੋਂ ਤੁਸੀਂ ਆਪਣੀਆਂ ਧੌਣਾਂ ਨੂੰ ਨਾ ਕੱਢ ਸਕੋਗੇ, ਨਾ ਤੁਸੀਂ ਹੰਕਾਰ ਨਾਲ ਤੁਰੋਗੇ, ਕਿਉਂ ਜੋ ਉਹ ਸਮਾਂ ਭੈੜਾ ਹੋਵੇਗਾ!
Azért így szól az Örökkévaló: Íme én kigondolok a nemzetség ellen veszedelmet, a honnan nem mozdíthatjátok el a nyakatokat, és nem járhattok magasan, mert gonosz idő az.
4 ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆਨਾਸ ਹੋ ਗਿਆ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ!
Ama napon példázatot hangoztatnak rólatok: és jajgatnak jajgató jajgatással, mondván: Pusztítva pusztíttattunk el, népemnek osztályrészét másnak adja – mint mozdít el engem! – a hódítónak, ki mezőnket felosztja.
5 ਸੋ ਤੇਰੇ ਲਈ ਯਹੋਵਾਹ ਦੀ ਸਭਾ ਵਿੱਚ ਕੋਈ ਵੀ ਨਹੀਂ ਹੋਵੇਗਾ ਜੋ ਪਰਚੀਆਂ ਪਾ ਜ਼ਮੀਨ ਨੂੰ ਵੰਡ ਲਵੇ।
Azért nem lesz neked, ki mérőkötelet vet a sors útján az Örökkévalónak gyülekezetében!
6 ਉਹ ਇਹ ਭਵਿੱਖਬਾਣੀ ਕਰਦੇ ਹਨ ਕਿ ਭਵਿੱਖਬਾਣੀ ਨਾ ਕਰੋ, ਇਹਨਾਂ ਗੱਲਾਂ ਬਾਰੇ ਭਵਿੱਖਬਾਣੀ ਨਾ ਕਰੋ, ਸਾਡੇ ਉੱਤੇ ਇਹ ਅਪਮਾਨ ਨਹੀਂ ਆਵੇਗਾ।
Ne szónokoljatok! – szónokolják; ne szónokoljanak ezeknek, nem szűnik meg a gyalázkodás!
7 ਹੇ ਯਾਕੂਬ ਦੇ ਘਰਾਣੇ, ਕੀ ਇਹ ਆਖਿਆ ਜਾਵੇ? ਕੀ ਯਹੋਵਾਹ ਦਾ ਆਤਮਾ ਬੇਸਬਰ ਹੈ? ਭਲਾ, ਇਹ ਉਹ ਦੇ ਕੰਮ ਹਨ? ਕੀ ਮੇਰੇ ਬਚਨ ਸਿੱਧੇ ਚਾਲ-ਚੱਲਣ ਵਾਲੇ ਦੀ ਭਲਿਆਈ ਨਹੀਂ ਕਰਦੇ?
Mily mondás, oh Jákób háza, vajon kifogyott-e az Örökkévaló türeleme, avagy ilyenek-e az ő cselekedetei? Nemde jót tesznek szavaim az egyenesen járóval.
8 ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ।
De népem ellenében ellenségül támadnak: felül a ruhán lehúzzátok a köpenyt azokról, kik bizton vonulnak, harczból visszatérve.
9 ਤੁਸੀਂ ਮੇਰੀ ਪਰਜਾ ਦੀਆਂ ਇਸਤਰੀਆਂ ਨੂੰ, ਉਹਨਾਂ ਦੇ ਸੋਹਣਿਆਂ ਘਰਾਂ ਤੋਂ ਕੱਢਦੇ ਹੋ, ਤੁਸੀਂ ਉਹਨਾਂ ਦੇ ਨਿਆਣਿਆਂ ਤੋਂ ਮੇਰੀਆਂ ਦਿੱਤੀਆਂ ਹੋਈਆਂ ਬਰਕਤਾਂ ਸਦਾ ਲਈ ਖੋਹ ਲੈਂਦੇ ਹੋ।
Népemnek asszonyait kiűzitek gyönyörködésük házából, kisdedeikről leszeditek az én ékességemet mindétig!
10 ੧੦ ਉੱਠੋ, ਚੱਲੇ ਜਾਓ! ਇਹ ਤੁਹਾਡਾ ਕੋਈ ਵਿਸ਼ਰਾਮ ਸਥਾਨ ਨਹੀਂ ਹੈ। ਇਸ ਦਾ ਕਾਰਨ ਤੁਹਾਡੀ ਉਹ ਅਸ਼ੁੱਧਤਾ ਹੈ, ਜਿਸ ਨਾਲ ਤੁਸੀਂ ਇਸ ਸਥਾਨ ਦਾ ਨਾਸ ਕਰ ਦਿੱਤਾ ਹੈ।
Keljetek föl s menjetek, mert nem ez a nyugalom, a rontó tisztátalanság, az iszonyú romlás miatt.
11 ੧੧ ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!
Ha valaki, ki széllel és hamissággal jár, azt hazudja szónokolok neked borról és részegítő italról, az lenne a népnek szónokklója.
12 ੧੨ ਹੇ ਯਾਕੂਬ, ਮੈਂ ਜ਼ਰੂਰ ਹੀ ਤੁਹਾਨੂੰ ਸਾਰਿਆਂ ਨੂੰ ਇਕੱਠੇ ਕਰਾਂਗਾ, ਮੈਂ ਇਸਰਾਏਲ ਦੇ ਬਚੇ ਹੋਇਆਂ ਨੂੰ ਜ਼ਰੂਰ ਹੀ ਜਮਾਂ ਕਰਾਂਗਾ, ਮੈਂ ਉਹਨਾਂ ਨੂੰ ਬਾਸਰਾਹ ਦੀਆਂ ਭੇਡਾਂ ਵਾਂਗੂੰ ਰਲਾ ਕੇ ਰੱਖਾਂਗਾ, ਇੱਕ ਇੱਜੜ ਵਾਂਗੂੰ ਜੋ ਚੰਗੀ ਜੂਹ ਵਿੱਚ ਹੈ, ਮਨੁੱਖਾਂ ਦੀ ਬਹੁਤਾਇਤ ਦੇ ਕਾਰਨ ਧਰਤੀ ਫੇਰ ਭਰ ਜਾਵੇਗੀ।
Gyűjtve gyűjtelek, Jákób, egészen, összehozva összehozom Izraél maradékát, egyaránt ollyá teszem, mint az akol juhait, mint nyáj a legelőjén, zajongni fognak embertől.
13 ੧੩ ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ।
Haladt az úttörő előttük, áttörnek és elvonulnak, a kapun mentek ki; előttük vonult királyuk, az Örökkévaló élükön!

< ਮੀਕਾਹ 2 >