< Второе послание к Фессалоникийцам 1 >

1 Павел и Силуан и Тимофей, церкви Солунстей, о Бозе Отце нашем и Господе Иисусе Христе:
ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ,
2 благодать вам и мир от Бога Отца нашего, и Господа Иисуса Христа.
ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
3 Благодарити должни есмы Бога всегда о вас, братие, якоже достойно есть, яко превозрастает вера ваша, и множится любовь единаго коегождо всех вас друг ко другу:
ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ।
4 яко самем нам хвалитися о вас в церквах Божиих, о терпении вашем и вере во всех гонениих ваших и скорбех, яже приемлете,
ਐਥੋਂ ਤੱਕ ਜੋ ਤੁਹਾਡੇ ਉਸ ਧੀਰਜ ਅਤੇ ਵਿਸ਼ਵਾਸ ਦੇ ਕਾਰਨ ਜੋ ਤੁਸੀਂ ਜ਼ੁਲਮ ਅਤੇ ਬਿਪਤਾ ਦੇ ਝੱਲਣ ਵਿੱਚ ਰੱਖਦੇ ਹੋ ਅਸੀਂ ਪਰਮੇਸ਼ੁਰ ਦੀਆਂ ਸਾਰੀਆਂ ਕਲੀਸਿਯਾਂਵਾਂ ਵਿੱਚ ਤੁਹਾਡੇ ਉੱਤੇ ਮਾਣ ਕਰਦੇ ਹਾਂ।
5 показание праведнаго суда Божия, во еже сподобитися вам Царствия Божия, егоже ради и страждете.
ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ।
6 Аще убо праведно у Бога, воздати скорбь оскорбляющым вас,
ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ।
7 а вам оскорбляемым отраду с нами, во откровении Господа Иисуса с небесе, со Ангелы силы Своея,
ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ।
8 во огни пламенне дающаго отмщение не ведущым Бога и не послушающым благовествования Господа нашего Иисуса Христа:
ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ।
9 иже муку приимут, погибель вечную, от лица Господня и от славы крепости Его, (aiōnios g166)
ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ। (aiōnios g166)
10 егда приидет прославитися во святых Своих и дивен быти во всех веровавших, яко уверися свидетельство наше в вас, в день он.
੧੦ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ਼ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ।
11 За сие и молимся всегда о вас, да вы сподобит званию Бог наш и исполнит всяко благоволение благости и дело веры в силе,
੧੧ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ।
12 яко да прославится имя Господа нашего Иисуса Христа в вас, и вы в Нем, по благодати Бога нашего и Господа Иисуса Христа.
੧੨ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ।

< Второе послание к Фессалоникийцам 1 >